ਮਜ਼ਦੂਰ ਨੂੰ ਪਿੰਡ ਅਡਨਾਵਾਲੀ ਛੱਡ ਕੇ ਵਾਪਸ ਆਪਣੇ ਘਰ ਜਾ ਰਹੇ ਇੱਕ ਮੋਟਰਸਾਈਕਲ ਚਾਲਕ ਨੂੰ ਕਾਰ ਵੱਲੋਂ ਟੱਕਰ ਮਾਰੇ ਜਾਣਕਾਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨੂੰ ਸਿਵਲ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ। ਜੇਰੇ ਇਲਾਜ ਗੁਰਦੀਪ ਸਿੰਘ ਵਾਸੀ ਤਾਜ਼ੀਪੁਰ ਨੇ ਦੱਸਿਆ ਕਿ ਜਦੋਂ ਉਹ ਲੇਬਰ ਨੂੰ ਛੱਡ ਕੇ ਆਪਣੇ ਘਰ ਜਾ ਰਿਹਾ ਸੀ ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਉਹ ਜ਼ਖਮੀ ਹੋ ਗਿਆ। ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।