ਮੁਕਤਸਰ: ਨਰਮੇ ਦੀ ਫਸਲ ਦਾ ਪੂਰਾ ਝਾੜ ਲੈਣ ਲਈ ਆਉਣ ਵਾਲੇ 20 ਦਿਨ ਬਹੁਤ ਅਹਿਮ - ਮੁੱਖ ਖੇਤੀਬਾੜੀ ਅਫਸਰ
ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿ਼ਲ੍ਹੇ ਅੰਦਰ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਨਰਮੇਂ ਦੀ ਫ਼ਸਲ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਪਿੰਡ ਲੰਬੀ ਢਾਬ ਅਤੇ ਕੋਟਲੀ ਦੇਵਨ ਵਿਖੇ ਨਰਮੇਂ ਦੀ ਫ਼ਸਲ ਦਾ ਸਰਵੇਖਣ ਕੀਤਾ ਅਤੇ ਕਿਹਾ ਕਿ ਇਸ ਸਮੇਂ ਨਰਮੇਂ ਦੀ ਫ਼ਸਲ ਲਈ ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖਿਆ ਜਾਵੇ।