ਮੁਕਤਸਰ ਪਹੁੰਚੇ ਮੁੱਖ ਮੰਤਰੀ ਮਾਨ ਨੇ ਸੁਣੋ ਨਾਭਾ ਜੇਲ ਵਿੱਚ ਬੰਦ ਸਾਬਕਾ ਮੰਤਰੀ ਅਤੇ ਦੂਜੇ ਆਗੂਆਂ ਬਾਰੇ ਕੀ ਕਿਹਾ
Sri Muktsar Sahib, Muktsar | Nov 2, 2025
ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਦੇ ਹੱਕ ਵਿੱਚ ਆਏ ਰਵਾਇਤੀ ਪਾਰਟੀਆਂ ਦੇ ਆਗੂਆਂ ਉਤੇ ਤਿੱਖਾ ਨਿਸ਼ਾਨਾ ਲਗਾਉਂਦਿਆ ਮੁੱਖ ਮੰਤਰੀ ਨੇ ਦੁਪਿਹਰ 3 ਵਜੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਿਹੜਾ ਆਗੂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੋਵੇ, ਉਸ ਦੇ ਹੱਕ ਵਿੱਚ ਕਾਂਗਰਸੀ ਤੇ ਭਾਜਪਾ ਆਗੂਆਂ ਨੇ ਖੁੱਲ੍ਹ ਕੇ ਬਿਆਨਬਾਜ਼ੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ।