ਸੁਲਤਾਨਪੁਰ ਲੋਧੀ: ਡਿਪਟੀ ਕਮਿਸ਼ਨਰ ਨੇ ਧੁੱਸੀ ਬੰਨ ਦੇ ਦੌਰੇ ਦੌਰਾਨ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ, ਸੰਭਾਵੀ ਹੜਾ ਤੋਂ ਬਚਾਅ ਪ੍ਰਬੰਧਾਂ ਦੀ ਸਮੀਖਿਆ
ਆਗਾਮੀ ਬਰਸਾਤਾਂ ਤੋਂ ਪਹਿਲਾਂ ਜ਼ਿਲ੍ਹੇ ਵਿਚ ਹੜ੍ਹ ਤੋਂ ਬਚਾਅ ਲਈ ਸਾਰੇ ਹੜ੍ਹ ਰੋਕੂ ਕਾਰਜ ਨਿਸ਼ਚਿਤ ਸਮੇਂ ਵਿਚ ਮੁਕੰਮਲ ਕੀਤੇ ਜਾਣ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਨੇੜਲੇ ਵੱਖ-ਵੱਖ ਪਿੰਡਾਂ ਆਦਿ ਖੇਤਰਾਂ ਵਿਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ।