ਮੁਕਤਸਰ: ਕੋਟਕਪੂਰਾ ਰੋਡ 'ਤੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਗੁਰਦੁਆਰਾ ਸਾਹਿਬ ਅਤੇ ਸ਼ਿਵ ਮੰਦਰ ਵਿਖੇ ਹੋਏ ਨਤਮਸਤਕ
ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ ਏ ਐਸ ਨੇ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਕੋਟਕਪੂਰਾ ਰੋਡ ਸਥਿਤ ਸਿ਼ਵ ਮੰਦਿਰ ਵਿਖੇ ਵੀ ਮੱਥਾ ਟੇਕਿਆ।