ਗਿੱਦੜਬਾਹਾ: ਲੋਕ ਲਗਾਤਾਰ ਤੀਜੀ ਵਾਰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇਖਣਾ ਚਹੁੰਦੇ ਹਨ - ਬੌਬੀ ਸਿੰਗਲਾ
ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਵੱਲੋਂ ਗਿੱਦੜਬਾਹਾ ਦੇ ਪਿੰਡ ਭਲਾਈਆਣਾ ਵਿਖੇ ਕੀਤੀ ਗਈ ਚੋਣ ਰੈਲੀ ਵਿਚ ਲੋਕਾਂ ਵੱਲੋਂ ਭਾਜਪਾ ਨੂੰ ਭਰਪੂਰ ਸਮਰਥਣ ਦਿੱਤਾ ਗਿਆ, ਇੰਨਾਂ ਸ਼ਬਦਾ ਦਾ ਪ੍ਰਗਟਾਵਾ ਭਾਜਪਾ ਦੇ ਜਿਲ੍ਹਾ ਮੀਤ ਪ੍ਰਧਾਨ ਦਿਨੇਸ਼ ਸਿੰਗਲਾ ਬੌਬੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਕਿਹਾ ਕਿ ਪੂਰੇ ਭਾਰਤ ਵਿਚ ਲੋਕ ਨਰਿੰਦਰ ਮੋਦੀ ਨੂੰ ਲਗਾਤਾਰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਦੇਖਣਾ ਚਾਹੁੰਦੇ ਹਨ।