ਅੰਮ੍ਰਿਤਸਰ 2: ਗੁਰੂ ਰਾਮਦਾਸ ਜੀ ਦੇ ਗੁਰਪੁਰਬ ‘ਤੇ ਜਥੇਦਾਰ ਗੜਗੱਜ ਵੱਲੋਂ ਵਧਾਈਆਂ, ਗੁਰਬਾਣੀ ਨਾਲ ਜੁੜੇ ਰਹਿਣ ਦੀ ਅਪੀਲ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਸੰਗਤ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਰਾਮਦਾਸ ਜੀ ਨੇ ਸੇਵਾ, ਨਿਮਰਤਾ ਤੇ ਬਾਣੀ ਰਾਹੀਂ ਜੀਵਨ ਦਾ ਸੱਚਾ ਮਾਰਗ ਦਿੱਤਾ। ਉਨ੍ਹਾਂ ਅਪੀਲ ਕੀਤੀ ਕਿ ਸਿੱਖ ਸੰਗਤ ਗੁਰਬਾਣੀ ਨਾਲ ਜੁੜੀ ਰਹੇ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਦੀ ਰੱਖਿਆ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।