ਗੁਰਦਾਸਪੁਰ: ਪੰਚਾਇਤੀ ਚੋਣਾਂ ਅਤੇ ਤਿਉਹਾਰਾਂ ਨੂੰ ਲੈਕੇ ਥਾਣਾ ਸਦਰ ਮੁੱਖੀ ਵੱਲੋ ਹਾਈਟੈਕ ਨਾਕਾ ਬੱਬਰੀ ਬਾਈਪਾਸ ਵਿਖੇ ਵਾਹਨਾਂ ਦੀ ਕੀਤੀ ਜਾ ਰਹੀ ਹੈ- ਚੈਕਿੰਗ।
ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਮੁਖੀ ਅਮਨਦੀਪ ਸਿੰਘ ਨੇ ਅੱਜ ਦਿਨ ਮੰਗਲਵਾਰ ਸਮਾਂ ਕਰੀਬ ਰਾਤ 8 ਵਜੇ ਦੱਸਿਆ ਕਿ ਮਾਨਯੋਗ ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ ਦੇ ਮਿਲੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਚਾਇਤੀ ਚੋਣਾਂ ਅਤੇ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਇਆਂ ਹਾਈਟੈਕ ਨਾਕਾ ਬੱਬਰੀ ਬਾਈ ਵਿਖੇ ਵਾਹਨਾਂ ਦੀ ਗੰਭੀਰਤਾ ਦੇ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਬਿਨਾਂ ਦਸਤਾਵੇਜ ਵਾਹਨ ਚਾਲਕਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ।