ਟਿੱਬੀ ਸਾਹਿਬ ਗਊਸ਼ਾਲਾ ਕਮੇਟੀ ਦੀ ਹੋਈ ਮੀਟਿੰਗ, ਗਊ ਸੇਵਕਾਂ ਨੂੰ ਕੀਤਾ ਗਿਆ ਸਨਮਾਨਿਤ
Sri Muktsar Sahib, Muktsar | May 4, 2025
ਸ਼੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਗਊਸ਼ਾਲਾ ਕਮੇਟੀ ਦੀ ਮੀਟਿੰਗ ਐਤਵਾਰ ਨੂੰ ਸਵੇਰੇ ਨੌ ਵਜੇ ਪ੍ਰਧਾਨ ਅਮ੍ਰਿਤ ਲਾਲ ਖੁਰਾਣਾ ਦੀ ਅਗਵਾਈ ਹੇਠ ਹੋਈ। ਜਿਸ ਚ ਵੱਡੀ ਗਿਣਤੀ ਚ ਗਊ ਸੇਵਕਾਂ ਨੇ ਭਾਗ ਲਿਆ ਅਤੇ ਲੋਕਾਂ ਨੂੰ ਗਊ ਸੇਵਾ ਦੀ ਪ੍ਰੇਰਣਾ ਦਿੱਤੀ। ਮੀਟਿੰਗ ਦੌਰਾਨ ਗਊਆਂ ਦੀ ਸੇਵਾ-ਸੰਭਾਲ ਸਬੰਧੀ ਚਰਚਾ ਕੀਤੀ ਗਈ। ਪ੍ਰਧਾਨ ਅਮ੍ਰਿਤ ਲਾਲ ਖੁਰਾਣਾ ਨੇ ਲੋਕਾਂ ਨੂੰ ਗਊਸ਼ਾਲਾ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ।