ਸੁਨਾਮ: ਬੀਕੇਯੂ ਏਕਤਾ ਉਗਰਾਹਾਂ ਜਥੇਬੰਦੀ ਨੇ 5 ਕੈਬਨਿਟ ਮੰਤਰੀਆਂ ਦੀ ਕੋਠੀਆਂ ਅੱਗੇ ਲੱਗਣ ਵਾਲੇ ਮੋਰਚੇ ਕੀਤੇ ਮੁਲਤਵੀ : ਬੀਕੇਯੂ ਏਕਤਾ ਉਗਰਾਹਾਂ ਪ੍ਰਧਾਨ
Sunam, Sangrur | Jul 11, 2024 ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਤੋਂ ਪੰਜਾਬ ਦੇ ਕੈਬਨਟ ਮੰਤਰੀ ਅਮਨ ਅਰੋੜਾ ਸਮੇਤ ਪੰਜ ਮੰਤਰੀਆਂ ਦੀਆਂ ਕੋਠੀਆਂ ਅੱਗੇ ਲਗਾਈ ਜਾਣ ਵਾਲੇ ਪੱਕੇ ਮੋਰਚੇ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਜਾਣਕਾਰੀ ਦਿੰਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਦੱਸਿਆ ਕਿ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਹੋਣ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕੁਝ ਮੰਗਾਂ ਸਰਕਾਰ ਨੇ ਮੌਕੇ ਤੇ ਮੰਨ ਲਈਆਂ ਅਤੇ ਬਾਕੀ ਜਲਦੀ ਮੰਨ ਲਈਆਂ ਜਾਣਗੀਆਂ,