ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਵੱਖ-ਵੱਖ ਮਾਧਿਅਮਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੂੜਾ ਗੁੱਜਰ ਵਿਖੇ ਕਿਸਾਨ ਸਰਬਜੀਤ ਸਿੰਘ ਦੇ ਖੇਤ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਡੈਮੋਂ ਲਗਾਇਆ ਗਿਆ।