ਫਾਜ਼ਿਲਕਾ: ਡੀਸੀ ਦਫਤਰ ਦੇ ਬਾਹਰ ਭੁੱਖ ਹੜਤਾਲ ਤੇ ਬੈਠੇ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਲੋਕ, ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਲੋਕ ਇੱਕ ਦਿਨ ਦੀ ਭੁੱਖ ਹੜਤਾਲ ਤੇ ਬਹਿ ਗਏ ਨੇ । ਜਿਨਾਂ ਵੱਲੋਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਨੇ। ਉਹਨਾਂ ਚਿਤਾਵਨੀ ਦਿੱਤੀ ਹੈ ਕਿ ਅਗਰ ਸੁਣਵਾਈ ਨਾ ਹੋਈ ਤਾਂ ਭੁੱਖ ਹੜਤਾਲ ਤੋਂ ਬਾਅਦ ਉਹ ਮਰਨਵਰਤ ਤੇ ਬਹਿ ਜਾਣਗੇ ।