ਆਨੰਦਪੁਰ ਸਾਹਿਬ: ਕੀਰਤਪੁਰ ਸਾਹਿਬ: ਸਕੂਲ ਆਫ਼ ਐਮੀਨੈਂਸ ਦੀਆਂ ਖਿਡਾਰਨਾਂ ਨੇ ਮਨਾਈ ਖਾਸ ਦੀਵਾਲੀ
ਕੀਰਤਪੁਰ ਸਾਹਿਬ ਦੇ ਸਕੂਲ ਆਫ਼ ਐਮੀਨੈਂਸ ਦੀਆਂ ਨੈਸ਼ਨਲ ਪੱਧਰ ਦੀਆਂ ਖਿਡਾਰਨਾਂ ਨੇ ਸਕੂਲ ਗਰਾਊਂਡ ਵਿੱਚ ਦੀਵੇ ਜਗਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਖਿਡਾਰਨਾਂ ਨੇ ਆਪਸੀ ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦਿਆਂ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ।