ਸੰਗਰੂਰ: ਐਮ.ਪੀ. ਸਿਮਰਨਜੀਤ ਸਿੰਘ ਮਾਨ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੇ ਸੰਗਤ ਦਰਸ਼ਨ
ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਓਹਨਾ ਪਿੰਡ ਜੈਨਪੁਰ, ਦਰੋਗੇਵਾਲ, ਬਨਭੋਰੀ ਅਤੇ ਭਸੌੜ ਵਿਖੇ ਸੰਗਤ ਦਰਸ਼ਨ ਕੀਤੇ | ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਸ. ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੀ ਬਤੌਰ ਐਮ.ਪੀ. ਕਾਰਗੁਜਾਰੀ ਤੋਂ ਸੰਤੁਸ਼ਟ ਹੁੰਦੇ ਹੋਏ ਆਉਣ ਵਾਲੀਆਂ ਚੋਣਾਂ ਵਿੱਚ ਵੀ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ |