ਮੁਕਤਸਰ: ਗਿੱਦੜਬਾਹਾ ਦੇ ਰੂਪਨਗਰ ਵਿਖੇ ਚੋਰਾਂ ਨੇ ਘਰ ਦੇ ਬਾਹਰ ਖੜਾ ਮੋਟਰਸਾਈਕਲ ਕੀਤਾ ਚੋਰੀ
ਗਿੱਦੜਬਾਹਾ ਦੇ ਰੂਪਨਗਰ ਵਿਖੇ ਇੱਕ ਘਰ ਦੇ ਬਾਹਰ ਖੜਾ ਮੋਟਰਸਾਈਕਲ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ। ਫਿਲਹਾਲ ਪੁਲਿਸ ਨੇ ਨਾਮਾਲੂਮ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ। ਸ਼ਾਮ ਕਰੀਬ 5 ਵਜੇ ਸਹਾਇਕ ਥਾਣੇਦਾਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਰੂਪਨਗਰ ਵਾਸੀ ਕੁਨਾਲ ਸ਼ਰਮਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੇ ਅਧਾਰ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।