ਫਿਲੌਰ: ਕਿਸਾਨਾਂ ਨੇ ਸੂਬਾ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੀ ਕਾਰਵਾਈ ਨੂੰ ਲੈ ਕੇ ਫਿਲੋਰ ਵਿਖੇ ਮੁੱਖ ਮੰਤਰੀ ਮਾਨ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
ਕਿਸਾਨਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਪਹਿਲਾਂ ਮੀਟਿੰਗ ਲਈ ਬੁਲਾਇਆ ਤੇ ਉਸ ਤੋਂ ਬਾਅਦ ਕਿਸਾਨਾਂ ਤੇ ਕਾਰਵਾਈ ਕੀਤੀ ਗਈ। ਜਿਸ ਨੂੰ ਲੈ ਕੇ ਉਹਨਾਂ ਵੱਲੋਂ ਫਲੋਰ ਦੇ ਐਸਡੀਐਮ ਦਫਤਰ ਦੇ ਬਾਹਰ ਪਹਿਲਾਂ ਰੋਸ਼ ਪ੍ਰਦਰਸ਼ਨ ਕੀਤਾ ਗਿਆ ਤੇ ਉਸ ਤੋਂ ਬਾਅਦ ਫਿਲੋਰ ਚੌਂਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।