ਰਾਏਕੋਟ: ਰਾਏਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ(ਕਾਦੀਆਂ) ਵੱਲੋਂ ‘ਦਿੱਲੀ ਮਹਾਂ ਪੰਚਾਇਤ’ ਸਬੰਧੀ ਮੀਟਿੰਗ
ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ(ਕਾਦੀਆਂ) ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ। ਜਿਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਦੇਸ਼ ਭਰ ਦੇ ਕਿਸਾਨਾਂ ਵੱਲੋਂ 14 ਮਾਰਚ ਨੂੰ ਰਾਮ ਲੀਲਾ ਮੈਦਾਨ ਦਿੱਲੀ ਵਿੱਚ ਕੀਤੀ ਜਾ ਰਹੀ ‘ਮਹਾਂ ਪੰਚਾਇਤ’ ਵਿਚ ਸ਼ਾਮਲ ਹੋਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ।