ਪਠਾਨਕੋਟ: ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫੋਰਮ ਸਦੱਸਿਆਂ ਨੇ ਲੋਕ ਸਭਾ ਸਦਸ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਮੁਲਾਕਾਤ
ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫੋਰਮ ਸਦੱਸਿਆਂ ਨੇ ਲੋਕ ਸਭਾ ਸਦਸ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਕਾਤ ਕੀਤੀ ਇਸ ਦੌਰਾਨ ਉਹਨਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਤੋਂ ਅਪੀਲ ਕੀਤੀ ਕਿ 2004 ਦੇ ਬਾਅਦ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਦਾ ਮੁੱਦਾ ਪਾਰਲੀਮੈਂਟ ਵਿੱਚ ਚਕਨਾ ਚਾਹੀਦਾ ਹੈ। ਸੰਸਦ ਨੇ ਕਿਹਾ ਹੈ ਕਿ ਉਹ ਮੁਲਾਜ਼ਮਾਂ ਅਤੇ ਪੰਜਾਬ ਦੇ ਲੋਕਾਂ ਦੇ ਨਾਲ ਹਰ ਹਾਲਤ ਵਿੱਚ ਖੜੇ ਹਨ।