ਬਠਿੰਡਾ: ਬਠਿੰਡਾ ਮੰਡੀਆਂ 'ਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਜਾਰੀ, ਕਿਸਾਨਾਂ ਨੂੰ ਮਿਲੇ 1938 ਕਰੋੜ
ਬਠਿੰਡਾ ਦੀਆਂ ਮੰਡੀਆਂ ਵਿੱਚ ਹੁਣ ਤੱਕ 10.55 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 8.83 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ ਅਤੇ 90 ਫ਼ੀਸਦੀ ਲਿਫਟਿੰਗ ਮੁਕੰਮਲ ਹੋ ਗਈ ਹੈ। ਕਿਸਾਨਾਂ ਨੂੰ ਹੁਣ ਤੱਕ 1,938.61 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।