ਰੂਪਨਗਰ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੀ ਸੰਗਤ ਨੂੰ ਕੇਂਦਰ ਵੱਲੋਂ ਨਹੀਂ ਰੋਕਣਾ ਚਾਹੀਦਾ ਭਾਈ ਚਾਵਲਾ
ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜੱਥੇਆਂ ਤੇ ਕੇਂਦਰ ਸਰਕਾਰ ਵੱਲੋਂ ਰੋਕ ਲਗਾਣੀ ਮੰਦਭਾਗੀ ਹੈ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਉਹਨਾਂ ਕਿਹਾ ਕਿ ਅਗਰ ਸੰਗਤ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਤੇ ਜਾਂਦੀ ਹੈ ਤਾਂ ਇਸ ਨਾਲ ਦੋਵੇਂ ਦੇਸ਼ਾਂ ਵਿਚਕਾਰ ਪਿਆਰ ਵਧੇਗਾ