ਮੁਕੇਰੀਆਂ: ਸਿਟੀ ਮੁਕੇਰੀਆਂ ਵਿੱਚ ਹਿੰਦੂ ਸੰਗਠਨਾਂ ਨੇ ਕੀਤਾ ਪੰਜਾਬ ਸਰਕਾਰ ਖਿਲਾਫ ਰੋਸ ਵਿਖਾਵਾ
ਸਿਟੀ ਮੁਕੇਰੀਆਂ ਵਿੱਚ ਵੱਖ-ਵੱਖ ਹਿੰਦੂ ਸੰਗਠਨਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਵਿਖਾਵਾ ਕਰਦੇ ਹੋਏ ਪੰਜਾਬ ਵਿੱਚ ਹਿੰਦੂ ਆਗੂਆਂ ਦੇ ਹੋ ਰਹੇ ਕਤਲ 'ਤੇ ਚਿੰਤਾ ਦਾ ਇਜ਼ਹਾਰ ਕੀਤਾ। ਉਨ੍ਹਾਂ ਨੰਗਲ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਦੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਉਸਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।