ਖਰੜ: ਨਵਾਂਗਾਓ ਵਿਖੇ ਰਾਓ ਨਦੀ ਵਿੱਚ ਹੋਏ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਹਾਈ ਕੋਰਟ ਦੇ ਹੁਕਮਾਂ ਤੇ ਪ੍ਰਸ਼ਾਸਨ ਨੇ ਚਲਾਇਆ ਪੀਲਾ ਪੰਜਾ
ਨਵਾਂ ਗਾਉ ਵਿਖੇ ਪਟਿਆਲਾ ਕੀ ਰਾਉ ਨਦੀ ਵਿੱਚ ਲੋਕਾਂ ਵੱਲੋਂ ਕੀਤੇ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਹਾਈਕੋਰਟ ਨੇ ਸਖਤ ਹੁਕਮ ਜਾਰੀ ਕੀਤੇ ਹਨ ਜਿਸ ਤੇ ਅਮਲ ਕਰਦਿਆਂ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੀਲਾ ਪੰਜਾ ਚਲਾਇਆ ਗਿਆ ਜਿਸ ਦੇ ਵਿਰੋਧ ਵਿੱਚ ਮੌਜੂਦ ਪਰਿਵਾਰਾਂ ਨੇ ਇਸ ਕਾਰਵਾਈ ਨੂੰ ਗਲਤ ਠਹਿਰਾਉਂਦੇ ਹੋਏ ਪ੍ਰਸ਼ਾਸਨ ਤੇ ਸਵਾਲ ਚੁੱਕੇ ਹਨ