ਮਲੇਰਕੋਟਲਾ: ਪਿੰਡ ਸੰਗਾਲਾ ਵਿਖੇ ਵਿਧਾਇਕ ਜਸਵੰਤ ਸਿੰਘ ਗੱਜਨਮਾਜਰਾ ਨੇ ਹੈਲਥ ਵੈਲਨੈਸ ਸੈਂਟਰ ਦਾ ਕੀਤਾ ਉਦਘਾਟਨ
ਅੱਜ ਪਿੰਡ ਸੰਗਾਲਾ ਵਿਖੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਨਮਾਜਰਾ ਆਪਣੀ ਟੀਮ ਦੇ ਨਾਲ ਪਹੁੰਚੇ । ਜਿੱਥੇ ਉਹਨਾਂ ਨੇ ਹੈਲਥ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ । ਹਾਲਾਂਕਿ ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦੀ ਸਿਹਤ ਸਬੰਧੀ ਸਹੂਲਤਾਂ ਵਿੱਚ ਸੁਧਾਰ ਲਿਆਂਦਾ ਗਿਆ ਹੈ । ਇਹ ਕਦਮ ਸਰਕਾਰ ਦੇ ਲੋਕ ਭਲਾਈ ਵੱਲ ਦੇ ਵਚਨਬੱਧ ਪ੍ਰਿਆਸਾ ਨੂੰ ਦਰਸਾਉਂਦਾ ਹੈ ।