ਮੁਕਤਸਰ: ਥਾਣਾ ਲੰਬੀ ਪੁਲਿਸ ਨੇ ਇੱਕ ਵਿਅਕਤੀ ਨੂੰ 200 ਲੀਟਰ ਲਾਹਨ,
18 ਬੋਤਲਾਂ ਦੇਸੀ ਸ਼ਰਾਬ ਅਤੇ ਚਾਲੂ ਭੱਠੀ ਦੇ ਨਾਲ ਕੀਤਾ ਕਾਬੂ
ਥਾਣਾ ਲੰਬੀ ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਪਿੰਡ ਧੋਲਾ ਵਿਖੇ ਇਸੇ ਪਿੰਡ ਦੇ ਰਹਿਣ ਵਾਲੇ ਸੁਖਮੰਦਰ ਸਿੰਘ ਨੂੰ 200 ਲੀਟਰ ਲਾਹਨ, ਚਾਲੂ ਭੱਠੀ ਅਤੇ 18 ਬੋਤਲਾਂ ਸ਼ਰਾਬ ਨਜਾਇਜ਼ ਸਮੇਤ ਕਾਬੂ ਕੀਤਾ। ਪੁਲਿਸ ਨੇ ਇਹ ਜਾਣਕਾਰੀ ਦੁਪਿਹਰ 12 ਵਜੇ ਅਪਡੇਟ ਕਰਾਈਮ ਰਿਪੋਰਟ ਵਿੱਚ ਦਿੱਤੀ। ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਸੁਖਮੰਦਰ ਸਿੰਘ ਦੇ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ।