ਸੰਗਰੂਰ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਸੰਗਰੂਰ ਵਿਖੇ 11 ਅਪ੍ਰੈਲ ਨੂੰ ਸਾਇਲੋ ਗੁਦਾਮ ਘੇਰਨ ਦਾ ਕੀਤਾ ਐਲਾਨ
ਸੰਗਰੂਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ 11 ਅਪ੍ਰੈਲ ਨੂੰ ਪੰਜਾਬ ਦੇ ਸਾਈਲੋ ਗੋਦਾਮ ਘੇਰਨ ਦਾ ਐਲਾਨ ਕੀਤਾ ਹੈ। ਅੱਜ ਅਨਾਜ ਮੰਡੀ ਸੰਗਰੂਰ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਆਗੂ ਜਗਤਾਰ ਸਿੰਘ ਲੱਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ਤੇ 11 ਅਪ੍ਰੈਲ ਨੂੰ ਪੰਜਾਬ ਭਰ ਦੇ ਸਾਈਲੋ ਗਦਾਮ ਘੇਰੇ ਜਾਣਗੇ।