ਰਾਮਪੁਰਾ ਫੂਲ: ਨਸ਼ਿਆਂ ਖਿਲਾਫ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਅਹਿਮ ਉਪਰਾਲਾ
ਰਾਮਪੁਰਾ ਫੂਲ ਦੇ ਪਿੰਡ ਕੋਠੇ ਪਿੱਪਲੀ ਅਤੇ ਕੋਠੇ ਮੱਲੂਆਣਾ ਵਿਖੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨਸ਼ਿਆਂ ਵਿਰੁੱਧ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਨਸ਼ਿਆਂ ਨੂੰ ਖਤਮ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨਾਂ 'ਤੇ ਚਰਚਾ ਕੀਤੀ।