ਭਿੱਖੀਵਿੰਡ: ਪਿੰਡ ਫਰੰਦੀਪੁਰ ਵਿਖੇ ਹਲਕਾ ਵਿਧਾਇਕ ਸਰਵਨ ਸਿੰਘ ਜੀ ਧੁੰਨ ਨੇ ਪਰਿਵਾਰ ਦੇ ਨਾਲ ਕੀਤਾ ਦੁੱਖ ਸਾਂਝਾ
ਪਿੰਡ ਫਰੰਦੀਪੁਰ ਦੇ ਹਲਕਾ ਵਿਧਾਇਕ ਸਰਵਨ ਸਿੰਘ ਜੀ ਧੁੰਨ ਨੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੀਤ ਸਿੰਘ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਗਿਆਨੀ ਜੀ ਇੱਕ ਸੱਚੀ ਸੁੱਚੀ ਸਖਸ਼ੀਅਤ ਦੇ ਮਾਲਕ ਸਨ, ਵਾਹਿਗੁਰੂ ਜੀ ਉਨ੍ਹਾਂ ਦੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।