ਮੁਕਤਸਰ: ਪਿੰਡ ਵੱਟੂ ਤੋਂ ਅਕਾਲੀ ਦਲ ਨਾਲ ਸਬੰਧਿਤ ਟਕਸਾਲੀ ਪਰਿਵਾਰ ਵਿਧਾਇਕ ਕਾਕਾ ਬਰਾੜ ਦੀ ਅਗਵਾਈ ਵਿੱਚ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਪਿੰਡ ਵੱਟੂ ਵਿਖੇ ਸ੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਕਰੀਬ ਇੱਕ ਦਰਜ਼ਨ ਦੇ ਕਰੀਬ ਪਰਿਵਾਰਾਂ ਨੇ ਇੱਕ ਵੱਡਾ ਇਕੱਠ ਕਰਕੇ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪ੍ਰੋਗਰਾਮ ਦੌਰਾਨ ਭਰਪੂਰ ਸਾਥ ਨਿਭਾਇਆ।