ਬਾਘਾ ਪੁਰਾਣਾ: ਜ਼ਿਲ੍ਹਾ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ - ਏਡੀਸੀ ਮੋਗਾ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਚਾਰੂ ਮਿਤਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸੇ ਦੀ ਇਕੱਠ ਕਰਨ, ਧਾਰਮਿਕ ਜਲੂਸ ਜਾਂ ਕਿਸੇ ਵੀ ਹੋਰ ਪ੍ਰੋਗਰਾਮ ਤੋੰ ਪਹਿਲਾ ਲਿਖਤੀ ਮੰਜੂਰੀ ਜਰੂਰੀ ਹੋਵੇਗੀ।