ਮੁਕਤਸਰ: ਪਿੰਡ ਸੰਗੂਧੋਣ ਨੇੜੇ 4 ਕਿੱਲੋ ਅਫੀਮ ਦੇ ਨਾਲ ਸਵਿਫਟ ਕਾਰ ਸਵਾਰ 3 ਵਿਅਕਤੀ ਪੁਲਿਸ ਨੇ ਕੀਤੇ ਕਾਬੂ
ਸ਼੍ਰੀ ਮੁਕਤਸਰ ਸਾਹਿਬ ਦੀ ਥਾਣਾ ਸਦਰ ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਦਿੱਲੀ ਅਤੇ ਆਗਰਾ ਤੋਂ ਨਸ਼ੀਲੇ ਪਦਾਰਥ ਲਿਆ ਕੇ ਪੰਜਾਬ ਵੇਚਣ ਵਾਲੇ ਸਵਿਫਟ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ 4 ਕਿਲੋ ਅਫੀਮ ਸਮੇਤ ਕਾਬੂ ਕੀਤਾ। ਪੁਲਿਸ ਨੇ ਇਹ ਜਾਣਕਾਰੀ ਦੁਪਹਿਰ 1 ਵਜੇ ਅਪਡੇਟ ਕੀਤੀ ਕ੍ਰਾਈਮ ਰਿਪੋਰਟ ਵਿੱਚ ਦਿੱਤੀ। ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ।