ਮਲੋਟ: ਮਲੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ
Malout, Muktsar | Nov 11, 2025 ਪੁਲਿਸ ਵੱਲੋਂ ਜਨਤਕ ਸੁਰੱਖਿਆ ਅਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਸਰਚ ਓਪਰੇਸ਼ਨ ਚਲਾਇਆ ਗਿਆ। ਇਹ ਸਰਚ ਅਭਿਆਨ ਡੀਐਸਪੀ ਮਲੋਟ ਅੰਗਰੇਜ਼ ਸਿੰਘ ਅਤੇ ਐਸਐਚ ਓ ਸਿਟੀ ਇੰਸਪੈਕਟਰ ਵਰੁਣ ਯਾਦਵ ਦੀ ਦੇਖਰੇਖ ਹੇਠ ਮਲੋਟ ਦੇ ਰੇਲਵੇ ਸਟੇਸ਼ਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚਲਾਇਆ ਗਿਆ। ਸਰਚ ਓਪਰੇਸ਼ਨ ਦੌਰਾਨ ਰੇਲਵੇ ਸਟੇਸ਼ਨ ਵਿਖੇ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਤਲਾਸ਼ੀ ਕੀਤੀ ਗਈ।