ਬਾਬਾ ਬਕਾਲਾ: ਪਿੰਡ ਕਾਲਕੇ ਵਿਖੇ ਪਿੰਡ ਵਸਿਆ ਦੇ ਸਹਿਯੋਗ ਨਾਲ ਕਰਵਾਇਆ ਸਲਾਨਾ ਕਬੱਡੀ ਕਪ ਟੂਰਨਾਮੇਂਟ, ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕੀਤੀ ਸ਼ਿਰਕਤ
ਪਿੰਡ ਕਾਲਕੇ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਸਲਾਨਾ ਕਬੱਡੀ ਕੱਪ ਟੂਰਨਾਮੈਂਟ ਕਰਵਾਇਆ। ਜਿਸ ਵਿੱਚ ਵਖ ਵਖ ਇਲਾਕਿਆਂ ਤੋ ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ਼ਿਰਕਤ ਕੀਤੀ। ਇਸ ਦੌਰਾਨ ਓਹਨਾ ਨੇ ਖਿਡਾਰੀਆ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਕਿਹਾ ਕਿ ਉਹ ਖੇਡਾਂ ਨੂੰ ਉਤਸਾਹਿਤ ਕਰਨ ਲਈ ਹਰ ਸੰਭਵ ਯਤਨ ਕਰਨਗੇ।