ਪਟਿਆਲਾ: ਸ਼ੀਸ਼ ਮਹਿਲ ਚੌਕ ਦੇ ਕੋਲ ਨਾਕਾਬੰਦੀ ਦੇ ਦੌਰਾਨ ਪੁਲਿਸ ਵੱਲੋਂ ਇੱਕ ਵਿਅਕਤੀ ਦੇ ਕੋਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਕੇਸ ਦਰਜ
ਪੁਲਿਸ ਥਾਣਾ ਸਿਵਲ ਲਾਈਨ ਵੱਲੋਂ ਸ਼ੀਸ਼ ਮਹਿਲ ਚੌਕ ਦੇ ਵਿੱਚ ਨਾਕਾ ਲਗਾਇਆ ਗਿਆ ਸੀ ਤੇ ਜਦੋਂ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।