ਗਿੱਦੜਬਾਹਾ: ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਕਾਉਣੀ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ
ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਕਾਉਣੀ ਵਿਖੇ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸੁਰੂਆਤ ਸ੍ਰੀ ਨਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਖੂਨਣ-ਖੁਰਦ ਬਲਾਕ ਗਿੱਦੜਬਾਹਾ ਵੱਲੋਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਰਜਿਸਟਰੈਸ਼ਨ ਕਰਵਾਉਣ ਅਤੇ ਕਿਸਾਨ ਬਾਰੇ ਜਾਣੂ ਕਰਵਾਇਆ ਗਿਆ।