ਅਹਿਮਦਗੜ੍ਹ: ਮੁੰਡੇ ਅਹਿਮਦਗੜ ਦੇ ਵੈੱਲਫੇਅਰ ਕਲੱਬ ਵੱਲੋਂ ਅਗਰਵਾਲ ਧਰਮਸ਼ਾਲਾ 'ਚ ਕਰਵਾਏ 96ਵੇਂ ਰਾਸ਼ਨ ਵੰਡ ਸਮਾਰੋਹ ਦੌਰਾਨ ਲੋੜਵੰਦਾਂ ਦੀ ਕੀਤੀ ਮਦਦ
ਮੁੰਡੇ ਅਹਿਮਦਗੜ ਦੇ ਵੈੱਲਫੇਅਰ ਕਲੱਬ ਵੱਲੋਂ 96 ਵਾਂ ਰਾਸ਼ਨ ਵੰਡ ਸਮਾਰੋਹ ਅਗਰਵਾਲ ਧਰਮਸ਼ਾਲਾ ਵਿੱਚ ਕਰਵਾਇਆ ਗਿਆ।ਜਿਸ ਵਿਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ।ਕਲੱਬ ਦੇ ਆਗੂਆਂ ਮਹਾਂਵੀਰ ਗੋਇਲ ਨੇ ਦੱਸਿਆ ਕਿ ਕਲੱਬ ਹਮੇਸ਼ਾਂ ਹੀ ਸਮਾਜ ਭਲਾਈ ਦੇ ਕੰਮਾਂ ਵਿਚ ਮੋਹਰੀ ਰੋਲ ਅਦਾ ਕਰਦਾ ਆ ਰਿਹਾ ਹੈ ਤੇ ਅੱਜ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ।