ਨਕੋਦਰ: ਨਕੋਦਰ ਦੀ ਸੁਖਵਿੰਦਰ ਕੌਰ ਨੇ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 'ਚ ਜਿੱਤੇ 3 ਗੋਲਡ ਮੈਡਲ
ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਈ ਪਹਿਲੀ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨਕੋਦਰ ਦੀ ਸੁਖਵਿੰਦਰ ਕੌਰ ਨੇ 100 ਮੀਟਰ ਰੇਸ, ਲੌਂਗ ਜੰਪ ਅਤੇ ਟ੍ਰਿਪਲ ਜੰਪ ਵਿੱਚ ਗੋਲਡ ਮੈਡਲ ਜਿੱਤੇ ਹਨ। ਸੁਖਵਿੰਦਰ ਕੌਰ ਇਸ ਤੋਂ ਪਹਿਲਾਂ ਵੀ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਕਈ ਮੈਡਲ ਜਿੱਤ ਚੁੱਕੀ ਹੈ।