Public App Logo
Jansamasya
News
Maharashtra
Bjp
National
Police
Bihar
बिहार
Congress
Modi
Delhi
Viral
Jharkhand
Up
Bollywood
Breakingnews
Narendramodi
Madhya_pradesh
Pmmodi
Rahulgandhi
यूपी
Uttarpradesh
Haryana
Cricket
Lucknow
Uttarakhand
Sambalpur
Crimenews
Karnataka
Aap
image
image
image
image

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਦੀਆਂ ਹਨ :ਐਡਵੋਕੇਟ ਅਮਨਦੀਪ ਜੈਂਤੀਪੁਰ ਬਟਾਲਾ 22 ਜੂਨ(ਨਰਿੰਦਰ ਕੌਰ ਪੁਰੇਵਾਲ, ਰਿੰਕੂ ਰਾਜਾ) ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵੱਲੋਂ ਵਾਰਡ ਨੰਬਰ 25 ਮੜੀਆਂਵਾਲ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਜੇਤੂ ਅਤੇ ਉਪ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ ਅਤੇ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਕਲੱਬ ਦੇ ਮੈਂਬਰਾਂ ਅਤੇ ਸਮੂਹ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਇਸ ਪਿੰਡ ਦੀ ਤਰਾਂ ਹੋਰ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਇਸ ਤਰ੍ਹਾਂ ਦੇ ਖੇਡ ਟੂਰਨਾਮੈਂਟ ਹੋਣੇ ਚਾਹੀਦੇ ਹਨ, ਕਿਉਂਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਨੌਜਵਾਨ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾ ਕੇ ਆਪਣੇ ਪਿੰਡ, ਇਲਾਕੇ ਅਤੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੌਰ 'ਤੇ ਹੀ ਨਹੀਂ,ਸਗੋਂ ਮਾਨਸਿਕ ਤੌਰ 'ਤੇ ਵੀ ਮਨੁੱਖ ਨੂੰ ਮਜ਼ਬੂਤ ਬਣਾਉਂਦੀਆਂ ਹਨ। ਖੇਡਾਂ ਨਾਲ ਅਨੁਸ਼ਾਸਨ,ਟੀਮ ਭਾਵਨਾ,ਲੀਡਰਸ਼ਿਪ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ, ਜੋ ਜੀਵਨ ਵਿੱਚ ਸਫਲਤਾ ਹਾਸਲ ਕਰਨ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਟੂਰਨਾਮੈਂਟ ਦੌਰਾਨ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ, ਪਿੰਡ ਵਾਸੀਆਂ ਅਤੇ ਕਲੱਬ ਮੈਂਬਰਾਂ ਨੇ ਹਾਜ਼ਰੀ ਭਰੀ।

Batala, Gurdaspur | Jun 22, 2026