ਡੇਰਾਬਸੀ: ਜ਼ੀਰਕਪੁਰ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰ ਚੋਰੀ ਦੇ ਪੰਜ ਮੋਟਰਸਾਈਕਲ ਕੀਤੇ ਬਰਾਮਦ
ਜ਼ੀਰਕਪੁਰ ਪੁਲਿਸ ਨੇ ਦੋ ਨੌਜਵਾਨਾਂ ਤੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ, ਜ਼ੀਰਕਪੁਰ ਥਾਣਾ ਐਸਐਚਓ ਜਸਕਵਨ ਸਿੰਘ ਸੇਖੋ ਨੇ ਦੱਸਿਆ ਕਿ ਬੀਤੀ 23 ਦਸੰਬਰ ਨੂੰ ਇੱਕ ਨੌਜਵਾਨ ਦਾ ਮੋਟਰਸਾਈਕਲ ਚੋਰੀ ਹੋ ਗਿਆ ਸੀ ਅਤੇ ਉਹਦੀ ਸ਼ਿਕਾਇਤ ਦੇ ਅਧਾਰ ਤੇ ਪੁਲਿਸ ਵੱਲੋਂ ਦੋ ਨੌਜਵਾਨਾਂ ਦੇ ਖਿਲਾਫ ਕੇਸ ਦਰਜ ਕੀਤਾ ਸੀ ਜਿਨਾਂ ਤੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਫਿਲਹਾਲ ਮਾਮਲੇ ਵਿੱਚ ਜਾਂਚ ਜਾਰੀ ਹੈ