ਰੂਪਨਗਰ: ਨੂਰਪੁਰ ਬੇਦੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਪੰਜ ਵਿਅਕਤੀਆਂ ਨੂੰ ਅਸਲੇ ਸਮੇਤ ਕੀਤਾ ਕਾਬੂ ਅਸਲੇ ਐਕਟ ਅਧੀਨ ਮਾਮਲਾ ਦਰਜ
ਜ਼ਿਲਾ ਰੂਪਨਗਰ ਅਧੀਨ ਆਉਂਦੇ ਪੁਲਿਸ ਥਾਣਾ ਨੂਰਪੁਰ ਬੇਦੀ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਪੁਲਿਸ ਵੱਲੋਂ ਪੰਜ ਵਿਅਕਤੀਆਂ ਨੂੰ ਪੰਜ ਦੇਸੀ ਪਿਸਤੋਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ ਜਿਸ ਸੰਬੰਧ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਉਕਤ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕੇ