ਕਪੂਰਥਲਾ: ਪਿੰਡ ਸ਼ੇਰੂਵਾਲ ਨੇੜੇ 900 ਕੈਪਸੂਲ ਅਤੇ 54 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਗਿਰਫਤਾਰ
ਭੁਲੱਥ ਪੁਲਿਸ ਵੱਲੋਂ ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ |ਥਾਣਾ ਮੁਖੀ ਭੁਲੱਥ ਰਣਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪਿੰਡ ਸ਼ੇਰੂਵਾਲ ਨੇੜੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਾਸੀ ਖ਼ਾਨਪੁਰ ਨੂੰ 900 ਕੈਪਸੂਲ ਤੇ 54 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਉਸ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |