ਨਵਾਂਸ਼ਹਿਰ: ਖੇਡਾਂ ਵਤਨ ਪੰਜਾਬ ਦੀਆਂ: ਸ਼ਹੀਦ ਭਗਤ ਸਿੰਘ ਨਗਰ ਵਿੱਚ ਖੇਡਾਂ ਦਾ ਚੌਥਾ ਦਿਨ
ਸ਼ਹੀਦ ਭਗਤ ਸਿੰਘ ਨਗਰ 'ਚ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਹਾਕੀ ਦੇ ਮੁਕਾਬਲੇ ਕਰਵਾਏ ਗਏ। ਵਾਈਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਅਤੇ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।