ਫਰੀਦਕੋਟ: ਮਿੰਨੀ ਸਕੱਤਰੇਤ ਵਿਖੇ ਬੀਕੇਯੂ ਖੋਸਾ ਨੇ ਹੜਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਯੋਗ ਮੁਆਵਜੇ ਲਈ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਪੰਜਾਬ ਭਰ ਵਿੱਚ ਹੜਾਂ ਕਾਰਨ ਹੋਏ ਲੋਕਾਂ ਦੇ ਨੁਕਸਾਨ ਦੇ ਮਾਮਲੇ ਨੂੰ ਲੈ ਕੇ ਬੀਕੇਯੂ ਖੋਸਾ ਜਥੇਬੰਦੀ ਨੇ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਅਤੇ ਪ੍ਰਭਾਵਿਤ ਲੋਕਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਰੱਖੀ। ਉਹਨਾਂ ਕਿਹਾ ਕਿ ਸਰਕਾਰ ਨੇ ਭਾਵੇਂ ਮੁਆਵਜੇ ਦਾ ਐਲਾਨ ਕੀਤਾ ਹੈ ਲੇਕਿਨ ਉਹ ਬਹੁਤ ਘੱਟ ਹੈ। ਇਸ ਤੋਂ ਇਲਾਵਾ ਪ੍ਰਵਾਸੀ ਲੋਕਾਂ ਦੇ ਮਾਮਲੇ ਵਿੱਚ ਵੀ ਕਾਰਵਾਈ ਦੀ ਮੰਗ ਰੱਖੀ।