ਅੰਮ੍ਰਿਤਸਰ 1: ਥਾਣਾ ਮਕਬੂਲਪੁਰਾ ਪੁਲਿਸ ਨੇ ਚੋਰੀ ਦੇ 12 ਮੋਬਾਇਲਾਂ ਦੇ ਨਾਲ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਕੀਤੀ ਕਾਰਵਾਈ ਸ਼ੁਰੂ
ਥਾਣਾ ਮਕਬੂਲਪੁਰਾ ਅਧੀਨ ਇਲਾਕੇ ਵਿੱਚ ਪਿਛਲੇ ਕੁੱਝ ਦਿਨ ਪਹਿਲਾਂ ਇੱਕ ਮੋਬਾਇਲਾਂ ਵਾਲੀ ਦੁਕਾਨ ਦੀ ਕੰਧ ਪਾੜ ਕੇ ਕੁੱਝ ਲੁਟੇਰਿਆਂ ਵੱਲੋਂ ਮੋਬਾਇਲ ਫੋਨ ਚੋਰੀ ਕਰਨ ਦੀ ਵਾਰਦਾਤ ਸਾਹਮਣੇ ਆਈ ਸੀ। ਇਸ ਮਾਮਲੇ 'ਚ ਪੁਲਿਸ ਨੇ ਤਿੰਨ ਮੋਬਾਇਲ ਚੋਰ ਅਤੇ 12 ਮੋਬਾਇਲ ਫੋਨ ਬਰਾਮਦ ਕਰ ਦਿੱਤੇ ਹਨ ਅਤੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।