ਮਲੋਟ: ਜ਼ਿਲ੍ਹੇ ਦੀਆਂ ਮੰਡੀਆਂ ‘ਚ 7 ਲੱਖ 96 ਹਜ਼ਾਰ 064 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਜ਼ਿਲ੍ਹਾ ਮੰਡੀ ਅਫ਼ਸਰ
ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਅਜੇਪਾਲ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਣਕ ਦੀ ਆਮਦ ਆਖਰੀ ਪੜਾਅ ‘ਤੇ ਪਹੁੰਚ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 120 ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ 05 ਮਈ 2025 ਤੱਕ ਕੁੱਲ 796064 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਨ੍ਹਾਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 787602 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ।