ਕਪੂਰਥਲਾ: ਨਗਰ ਨਿਗਮ ਫਗਵਾੜਾ ਤੇ ਨਗਰ ਪੰਚਾਇਤ ਬੇਗੋਵਾਲ, ਭੁਲੱਥ, ਨਡਾਲਾ ਤੇ ਢਿਲਵਾਂ ਲਈ 376 ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਭਰੇ-ਅਮਿਤ ਕੁਮਾਰ ਪੰਚਾਲ DC
ਨਗਰ ਨਿਗਮ ਫਗਵਾੜਾ ਤੇ ਨਗਰ ਪੰਚਾਇਤ ਭੁਲੱਥ, ਬੇਗੋਵਾਲ, ਨਡਾਲਾ ਤੇ ਢਿਲਵਾਂ ਦੀ 21 ਦਸੰਬਰ ਨੂੰ ਹੋਣ ਵਾਲੀ ਚੋਣ ਲਈ ਵੀਰਵਾਰ ਨਾਮਜ਼ਦਗੀ ਪਰਚੇ ਦਾਖਲ ਕਰਨ ਦੇ ਆਖ਼ਰੀ ਦਿਨ 376 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖਲ ਕੀਤੇ | ਜ਼ਿਲ੍ਹਾ ਚੋਣ ਅਫ਼ਸਰ ਕਮ DC ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਫਗਵਾੜਾ ਨਗਰ ਨਿਗਮ ਲਈ 219, ਨਗਰ ਪੰਚਾਇਤ ਬੇਗੋਵਾਲ ਲਈ 39 , ਭੁਲੱਥ ਲਈ 44, ਲਈ 33 ਤੇ ਨਡਾਲਾ ਲਈ 41 ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਦਾਖਲ ਕੀਤੇ |