ਖੰਨਾ: ਮਾਛੀਵਾੜਾ ਬੀ.ਡੀ.ਪੀ.ਓ. ਦਫ਼ਤਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਅਣ-ਮਿੱਥੇ ਸਮੇਂ ਲਈ ਧਰਨਾ ਦਿੱਤਾ
ਬੀ.ਡੀ.ਪੀ.ਓ. ਦਫ਼ਤਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਅਣ-ਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਤੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਗੜ੍ਹੀ ਤਰਖਾਣਾ ਨੇ ਦੱਸਿਆ ਕਿ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਨਾਜਾਇਜ਼ ਕਬਜ਼ੇ ਹੋਏ ਹਨ।ਇਸ ਸੰਬੰਧੀ ਉਨ੍ਹਾਂ ਵਲੋਂ ਕਈ ਵਾਰ ਬੀ.ਡੀ.ਪੀ.ਓ. ਨੂੰ ਜਾ ਕੇ ਲਿਖਤੀ ਰੂਪ ਵਿਚ ਵੀ ਸ਼ਿਕਾਇਤਾਂ ਦਿੱਤੀਆਂ ਗਈਆ ਹਨ