ਮੁਕਤਸਰ: ਜ਼ਿਲ੍ਹਾ ਪੁਲਿਸ ਵੱਲੋਂ ਚੋਰ ਗੈਂਗ ਦੇ 4 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ- ਤੁਸ਼ਾਰ ਗੁਪਤਾ, ਜ਼ਿਲ੍ਹਾ ਪੁਲਿਸ ਮੁਖੀ
ਮਲਕੀਤ ਸਿੰਘ ਮੁੱਖ ਅਫਸਰ ਥਾਣਾ ਲੱਖੇਵਾਲੀ ਅਤੇ ਪੁਲਿਸ ਪਾਰਟੀ ਵੱਲੋਂ ਚੋਰ ਗੈਂਗ ਦੇ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ । 04 ਹੋਰ ਵਿਅਕਤੀਆਂ ਨੂੰ ਮੁਕੱਦਮਾ ਵਿੱਚ ਨਾਮਜ਼ਦ ਕੀਤਾ ਗਿਆ ਹੈ । ਮੁੱਢਲੀ ਪੁੱਛਗਿੱਛ ਦੌਰਾਨ ਚੋਰ ਗਿਰੋਹ ਨੇ ਦੱਸਿਆ ਕਿ ਉਹ ਪਿਛਲੇ 01 ਸਾਲ ਤੋਂ ਚੋਰੀ ਕਰਕੇ ਸਮਾਨ ਵੇਚ ਕੇ ਨਸ਼ਾ ਕਰਨ ਦੇ ਆਦੀ ਹਨ, ਜਿਨ੍ਹਾਂ ਵੱਲੋ ਹੁਣ ਤੱਕ ਖੇਤਾਂ ਵਿੱਚੋਂ 50 ਮੋਟਰਾਂ, 25 ਦੇ ਕੁਇੰਟਲ ਕਣਕ, 08 ਮੋਟਰਸਾਇਕਲ, ਅਤੇ 30 ਗੈਸ ਸਿਲੰਡਰ ਚੋਰੀ ਕੀਤੇ ਹਨ।