ਬਾਘਾ ਪੁਰਾਣਾ: ਕਿਰਤੀ ਕਿਸਾਨ ਯੂਨੀਅਨ ਵੱਲੋਂ ਬਲਾਕ ਮੋਗਾ 2 ਦੀ ਮੀਟਿੰਗ ਪਿੰਡ ਕਾਹਨ ਸਿੰਘ ਵਾਲਾ ਵਿਖੇ ਕੀਤੀ ਗਈ
ਕਿਰਤੀ ਕਿਸਾਨ ਯੂਨੀਅਨ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਬਲਾਕ ਮੋਗਾ 2 ਦੀ ਬਲਾਕ ਕਮੇਟੀ ਦੀ ਮੀਟਿੰਗ ਪਿੰਡ ਕਾਹਨ ਸਿੰਘ ਵਾਲਾ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਹੋਣ ਵਾਲੀ ਦੇਸ਼ ਪੱਧਰੀ ਮਹਾਂਪੰਚਾਇਤ ਨੂੰ ਸਫ਼ਲ ਬਣਾਉਣ ਲਈ ਵਿਚਾਰ ਚਰਚਾ ਕੀਤੀ ਗਈ।