ਗਿੱਦੜਬਾਹਾ: ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਜਥੇਬੰਦੀ ਦੀ ਮੀਟਿੰਗ ਪਿੰਡ ਦੋਦਾ ਵਿਖੇ ਹੋਈ
ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਜਥੇਬੰਦੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੋਦਾ ਵਿਖੇ ਬਲਾਕ ਪ੍ਰਧਾਨ ਜਗਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ।ਜਿਸ ਵਿੱਚ ਜਸਕਰਨ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਜਟਾਣਾਂ ਧੂਲਕੋਟ ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ ।ਮੀਟਿੰਗ ਵਿੱਚ ਕਿਸਾਨੀ ਮਸਲਿਆਂ ਉੱਤੇ ਲੰਮੀ ਵਿਚਾਰ ਚਰਚਾ ਕੀਤੀ ਗਈ ਅਤੇ ਇੱਕ ਅਹਿਮ ਮਸਲਾ ਵਿਚਾਰਿਆ ਗਿਆ।