ਪਟਿਆਲਾ: ਪਟਿਆਲਾ ਦੀ ਥਾਣਾ ਘਨੌਰ ਦੀ ਪੁਲਿਸ ਨੇ ਇੱਕ ਵਿਅਕਤੀ ਤੋਂ 500 ਗ੍ਰਾਮ ਅਫੀਮ ਅਤੇ ਚਾਰ ਵਿਅਕਤੀਆਂ ਨੂੰ ਚੋਰੀ ਦੇ ਸਮਾਨ ਸਮੇਤ ਕੀਤਾ ਗ੍ਰਿਫਤਾਰ।
ਪਟਿਆਲਾ ਦੀ ਥਾਣਾ ਘਨੌਰ ਦੀ ਪੁਲਿਸ ਟੀਮ ਨੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ ਅਤੇ ਇਸ ਤੋਂ ਇਲਾਵਾ ਰਾਤ ਸਮੇਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਚੋਰੀ ਦਾ ਸਮਾਨ ਵੀ ਬਰਾਮਦ ਕੀਤਾ ਹੈ। ਜਿਸ ਤੋਂ ਬਾਅਦ ਇਹਨਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ਕਤੀ ਨਾਲ ਅਮਲ ਦੇ ਵਿੱਚ ਲਿਆਂਦੀ ਜਾ ਰਹੀ ਹੈ।